ਲੁਧਿਆਣਾ, 10 ਅਪਰੈਲ-ਪੰਜਾਬੀ ਫਿਲਮਾਂ ਦੇ ਅਦਾਕਾਰ ਸਤੀਸ਼ ਕੌਲ ਦਾ ਅੱਜ ਦੇਹਾਂਤ ਹੋ ਗਿਆ। ਸਤੀਸ਼ ਦੀ ਭੈਣ ਸੱਤਿਆ ਦੇਵੀ ਅਨੁਸਾਰ ਉਸ ਨੂੰ ਪਿਛਲੇ ਹਫਤੇ ਬੁਖਾਰ ਚੜ੍ਹਿਆ ਸੀ ਜਿਸ ਕਾਰਨ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਡਾਕਟਰਾਂ ਨੇ ਉਸ ਨੂੰ ਕਰੋਨਾ ਹੋਣ ਦੀ ਪੁਸ਼ਟੀ ਕੀਤੀ ਸੀ। ਸਤੀਸ਼ ਕੌਲ ਨੇ 300 ਪੰਜਾਬੀ ਫਿਲਮਾਂ ਤੋਂ ਇਲਾਵਾ ਹਿੰਦੀ ਫਿਲਮਾਂ ਤੇ ਟੀਵੀ ਸੀਰੀਅਲ ‘ਮਹਾਭਾਰਤ’ ਵਿਚ ਵੀ ਅਦਾਕਾਰੀ ਕੀਤੀ ਸੀ।