ਜਲੰਧਰ: ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਪੁਸ਼ਟੀ ਗਾਇਕ ਨੇ ਸੋਸ਼ਲ ਮੀਡੀਆ ਕੀਤੀ ਹੈ। ਉਨ੍ਹਾਂ ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਪਾ ਕੇ ਇਸ ਬਾਰੇ ਦੱਸਿਆ। ਮਿਲੀ ਜਾਣਕਾਰੀ ਲੈਂਬਰ ਹੁਸੈਨਪੁਰੀ ਆਪ ਵਿਦੇਸ਼ ‘ਚ ਹਨ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਇੰਡੀਆ ਪਰਤਣ ‘ਤੇ ਹੀ ਪਿਤਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਗਾਇਕ ਲੈਂਬਰ ਹੁਸੈਨਪੁਰੀ ਨੇ ਪੋਸਟ ਵਿੱਚ ਲਿਖਿਆ ਹੈ ਕਿ ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਮੋਹਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਅੱਜ ਮਿਤੀ 3 ਸਿਤੰਬਰ 2024 ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਹੁਸੈਨਪੁਰ, ਡਾਕਖਾਨਾ ਮਾਲੜੀ, ਤਹਿਸੀਲ ਨਕੋਦਰ, ਜਿਲਾ ਜਲੰਧਰ, ਪੰਜਾਬ ਵਿਖੇ ਹੋਏਗਾ ਜੀ। ਮੈਂ ਆਪ ਹਾਲੇ ਇੰਡੀਆ ਤੋਂ ਬਾਹਰ ਹਾਂ ਜੀ ਇਸ ਲਈ ਅੰਤਿਮ ਸੰਸਕਾਰ ਦੀ ਤਾਰੀਖ ਜਲਦ ਹੀ ਦੱਸੀ ਜਾਏਗੀ। ਆਪ ਸਭ ਮੇਰੇ ਪਿਤਾ ਜੀ ਲਈ ਅਰਦਾਸ ਕਰੋ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ।