ਪਟਿਆਲਾ, 25 ਮਈ

ਅੱਜ ਸਵੇਰੇ ਇਥੇ ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੀਖਿਆ ਬਰਾਂਚ ਦੀ ਨਵੀਂ ਇਮਾਰਤ ਵਿਚ ਅੱਗ ਲੱਗ ਗਈ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆ ਗੱਡੀਆਂ ਮੌਕੇ ’ਤੇ ਪਹੁੰਚੀਆਂ। ਮੁੱਢਲੀ ਜਾਂਚ ਤੋਂ ਇੰਝ ਲੱਗਦਾ ਹੈ ਜਿਵੇ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਵੇ। ਅਧਿਕਾਰੀਆਂ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਤਾਇਨਾਤ ਦੋ ਸੁਰੱਖਿਆ ਮੁਲਾਜ਼ਮ ਧੂੰਏਂ ਕਾਰਨ ਬੇਹੋਸ਼ ਹੋ ਗਏ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਮਾਰਤ ਦੀ ਦੂਜੀ ਅਤੇ ਤੀਜੀ ਮੰਜ਼ਿਲ ‘ਤੇ ਸਵੇਰੇ ਕਰੀਬ 7 ਵਜੇ ਅੱਗ ਲੱਗ ਗਈ। ਪ੍ਰੀਖਿਆ ਸ਼ਾਖਾ ਵਿੱਚ ਵਿਦਿਆਰਥੀਆਂ ਦੇ ਦਸਤਾਵੇਜ਼ ਅਤੇ ਅਕਾਦਮਿਕ ਰਿਕਾਰਡ ਰੱਖੇ ਜਾਂਦੇ ਹਨ। ਯੂਨੀਵਰਸਿਟੀ ਅਧਿਕਾਰੀਆਂ ਨੇ ਕਿਹਾ ਕਿ ਉਹ ਅੱਗ ਨਾਲ ਹੋਏ ਨੁਕਸਾਨ ਦਾ ਪੂਰਾ ਮੁਲਾਂਕਣ ਕਰਨਗੇ।