ਨਵੀਂ ਦਿੱਲੀ, 7 ਦਸੰਬਰ
ਕੇਂਦਰੀ ਪੰਜਾਬੀ ਲੇਖਕ ਸਭਾ/ਪ੍ਰਗਤੀਸ਼ੀਲ ਲੇਖਕ ਸੰਘ ਦੇ ਕਾਰਕੁਨ ਅੱਜ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਸਿੰਘੂ ਸਰਹੱਦ ’ਤੇ ਪੁੱਜੇ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਆਖਦਿਆਂ ਕਿਸਾਨ ਅੰਦੋਲਨ ਲਈ ਸਵਾ ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ। ਉਨ੍ਹਾਂ ਸਰਕਾਰ ਤੋਂ ਤੁਰਤ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।