ਚੰਡੀਗੜ੍ਹ, 13 ਮਈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਪਣੀ ਹਾਰ ਸਵੀਕਾਰ ਕਰਦਿਆਂ ਆਮ ਆਦਮੀ ਪਾਰਟੀ ਅਤੇ ਇਸ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਵਧਾਈ ਦਿੱਤੀ ਹੈ। ਸ੍ਰੀ ਵੜਿੰਗ ਨੇ ਟਵੀਟ ਕੀਤਾ,‘ਅਸੀਂ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਵਾਲੰਟੀਅਰਾਂ, ਸਮਰਥਕਾਂ ਅਤੇ ਪਾਰਟੀ ਦੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ।’