ਚੰਡੀਗੜ੍ਹ, 24 ਮਾਰਚ
ਪੰਜਾਬ ’ਚੋਂ ਰਾਜ ਸਭਾ ਦੀਆਂ ਪੰਜ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਬਗੈਰ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਹਨ। ਰਾਜ ਸਭਾ ਚੋਣ ਪੰਜਾਬ 2022 ਲਈ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ ਸੀ। ਇਸ ਚੋਣ ਵਿੱਚ ਸੰਦੀਪ ਕੁਮਾਰ ਪਾਠਕ, ਰਾਘਵ ਚੱਢਾ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਬਿਨਾਂ ਮੁਕਾਬਲਾ ਜੇਤੂ ਰਹੇ ਹਨ।