ਚੰਡੀਗੜ੍ਹ, 15 ਦਸੰਬਰ

ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਅੱਜ ਪੰਜਾਬ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਦੋ ਦਿਨਾਂ ਦੌਰੇ ’ਤੇ ਚੰਡੀਗੜ੍ਹ ਪੁੱਜੀ। ਸਰਕਾਰੀ ਬਿਆਨ ਅਨੁਸਾਰ ਦੌਰੇ ਦੇ ਪਹਿਲੇ ਦਿਨ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ, ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਨੇ ਸਿਆਸੀ ਪ੍ਰਤੀਨਿਧਾਂ, ਪੁਲੀਸ ਅਤੇ ਨੀਮ ਫੌਜੀ ਬਲਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਉਪ ਚੋਣ ਕਮਿਸ਼ਨਰ ਚੰਦਰ ਭੂਸ਼ਨ ਕੁਮਾਰ, ਨਿਤੇਸ਼ ਵਿਆਸ, ਟੀ ​​ਸ਼੍ਰੀਕਾਂਤ ਅਤੇ ਡਾਇਰੈਕਟਰ ਜਨਰਲ ਸ਼ੇੈਫਾਲੀ ਬੀ ਸ਼ਰਨ ਵੀ ਦੌਰੇ ’ਤੇ ਆਈ ਟੀਮ ਵਿੱਚ ਸ਼ਾਮਲ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਹਵਾਈ ਅੱਡੇ ‘ਤੇ ਚੋਣ ਕਮਿਸ਼ਨ ਦੀ ਟੀਮ ਦਾ ਸਵਾਗਤ ਕੀਤਾ।