ਚੰਡੀਗੜ੍ਹ, 12 ਜਨਵਰੀ
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਅਗਲੇ ਹਫ਼ਤੇ ਕੀਤਾ ਜਾਵੇਗਾ। ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਵਿੱਚ ਇਨਸਾਫ਼ ਹੋਵੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।