ਚੰਡੀਗੜ੍ਹ, 14 ਸਤੰਬਰ
ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਵਗਾਈ ਹੇਠ ਇਥੇ ਮੀਟਿੰਗ ਹੋਈ ਜਿਸ ਵਿੱਚ ਲੋਕ ਸਭਾ ਚੋਣਾਂ ਦੀਆਂ ਪੰਜਾਬ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਅਤੇ 23 ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੇ ਸ਼ਿਰਕਤ ਕੀਤੀ।