ਚੰਡੀਗੜ੍ਹ, 15 ਮਾਰਚ

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਨਮੋਸ਼ੀ ਭਰੀ ਹਾਰ ਤੋਂ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਦੀ ਹਾਰ ਦਾ ਜਾਇਜ਼ਾ ਲੈਣ ਲਈ ਉਮੀਦਵਾਰਾਂ ਦੀ ਅੱਜ ਇਥੇ ਮੀਟਿੰਗ ਬੁਲਾਈ ਹੈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸ੍ਰੀ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪਾਰਟੀ ਉਮੀਦਵਾਰਾਂ ਨੂੰ ਨਿੱਜੀ ਤੌਰ ‘ਤੇ ਮਿਲਣਗੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪਾਰਟੀ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਰਟੀ ਹੈੱਡਕੁਆਰਟਰ ਪੁੱਜ ਚੁੱਕੇ ਹਨ।