ਚੰਡੀਗੜ੍ਹ, 15 ਫਰਵਰੀ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ’ਚ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਗੇ। ਉਹ ਵਿਵਾਦਤ ਐੱਸਵਾਈਐੱਲ ਨਹਿਰ ਦੇ ਮੁੱਦੇ ‘ਤੇ ਸਵਾਲ ਦਾ ਜਵਾਬ ਦੇ ਰਹੇ ਸਨ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਦੇ ਖ਼ਿਲਾਫ਼ ਪੰਜਾਬ ‘ਚ ਸਾਰੀਆਂ ਪਾਰਟੀਆਂ ਨੇ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਨੂੰ 60 ਸੀਟਾਂ ਮਿਲ ਰਹੀਆਂ ਹਨ ਪਰ ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਸਥਿਰ ਅਤੇ ਮਜ਼ਬੂਤ ਸਰਕਾਰ ਯਕੀਨੀ ਬਣਾਉਣ ਲਈ ਸਾਨੂੰ ਘੱਟੋ-ਘੱਟ 80 ਸੀਟਾਂ ਜਿਤਾਉਣ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਚਰਨਜੀਤ ਸਿੰਘ ਚੰਨੀ ਦੋਵੇਂ ਸੀਟਾਂ ਤੋਂ ਹਾਰ ਰਹੇ ਹਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਅੰਮ੍ਰਿਤਸਰ ਪੂਰਬੀ ਤੋਂ ਹਾਰ ਰਹੇ ਹਨ।