ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿਚ ਇਕ ਹੋਰ ‘ਆਪ’ ਵਿਧਾਇਕ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਇਹ ਐਕਸ਼ਨ ਖਡੂਰ ਸਾਹਿਬ ਦੇ ਐਮਐਲਏ ‘ਤੇ ਹੋਇਆ ਹੈ। ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਦੱਸ ਦੇਈਏ ਕਿ 12 ਸਾਲ ਪੁਰਾਣੇ ਉਸਮਾ ਕਾਂਡ ਮਾਮਲੇ ਵਿਚ ਇਹ ਗ੍ਰਿਫਤਾਰੀ ਹੋਈ ਹੈ। ਤਰਨਤਾਰਨ ਅਦਾਲਤ ਵਿਚ ਇਹ ਮਾਮਲਾ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। 2013 ਵਿਚ ਇਕ ਪੀੜਤਾ ਵੱਲੋਂ ਬਦਸਲੂਕੀ ਦੇ ਦੋਸ਼ ਲਾਏ ਜਾਣ ‘ਤੇ ਮਨਜਿੰਦਰ ਸਿੰਘ ਲਾਲਪੁਰਾ ਸਣੇ 11 ਲੋਕਾਂ ਖਿਲਾਫ ਐੱਸਸੀ/ਐੱਸਟੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਮਨਜਿੰਦਰ ਸਿੰਘ ਸਣੇ 9 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਦੋਸ਼ੀ ਕਰਾਰ ਦੇ ਕੇ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ਹੋਵੇਗੀ।
ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਮਨਜਿੰਦਰ ਸਿੰਘ ਲਾਲਪੁਰਾ ਪੂਰੀ ਤਰ੍ਹਾਂ ਤੋਂ ਐਕਟਿਵ ਸਨ। ਉਨ੍ਹਾਂ ਵੱਲੋਂ ਹੜ੍ਹਾਂ ਪੀੜਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਸੀ ਤੇ ਗਰਾਊਂਡ ਪੱਧਰ ‘ਤੇ ਉਨ੍ਹਾਂ ਦੀ ਮਦਦ ਵੀ ਕੀਤੀ ਜਾ ਰਹੀ ਸੀ ਤੇ ਅਜਿਹੇ ਵਿਚ ਹੁਣ ਵੱਡਾ ਐਕਸ਼ਨ ਉਨ੍ਹਾਂ ਖਿਲਾਫ ਲਿਆ ਗਿਆ ਹੈ ਤੇ ਪੁਲਿਸ ਵੱਲੋਂ ਗ੍ਰਿਫਤਾਰੀ ਕੀਤੀ ਗਈ ਹੈ।