ਚੰਡੀਗੜ੍ਹ, 6 ਦਸੰਬਰ

ਪੰਜਾਬ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸੂਬੇ ਵਿਚ ਅੱਜ ਕਰੋਨਾਵਾਇਰਸ ਦੇ 24 ਨਵੇਂ ਕੇਸ ਸਾਹਮਣੇ ਆਏ ਹਨ ਜਦੋਂਕਿ 47 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਇਸ ਵੇਲੇ ਸੂਬੇ ਵਿੱਚ 333 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕਰੋਨਾ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ। ਇਹ ਮੌਤ ਹੁਸ਼ਿਆਰਪੁਰ ਵਿੱਚ ਹੋਈ ਹੈ। ਇਸ ਮੌਤ ਨਾਲ ਕਰੋਨਾ ਕਾਰਨ ਸੂਬੇ ਵਿਚ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 16611 ਹੋ ਗਈ ਹੈ।