ਚੰਡੀਗੜ੍ਹ, 30 ਅਕਤੂਬਰ

ਕਰੋਨਾਵਾਇਰਸ ਕਾਰਨ ਪੰਜਾਬ ’ਚ 24 ਘੰਟਿਆਂ ਵਿੱਚ ਇਕ ਜਣੇ ਦੀ ਮੌਤ ਹੋਈ ਹੈ। ਇਸ ਨਾਲ ਕਰੋਨਾ ਮ੍ਰਿਤਕਾਂ ਦਾ ਅੰਕੜਾ 16558 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਸੂਬੇ ’ਚ 27 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 27 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ। ਇਸ ਸਮੇਂ ਸੂਬੇ ਵਿੱਚ 251 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਅੱਜ ਹੁਸ਼ਿਆਰਪੁਰ ’ਚ ਇਕ ਜਣੇ ਦੀ ਮੌਤ ਹੋ ਗਈ। ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 12 ਨਵੇਂ ਕੇਸ ਸਾਹਮਣੇ ਆਏ ਹਨ ਅਤੇ 11 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ। ਹਰਿਆਣਾ ’ਚ 111 ਐਕਟਿਵ ਕੇਸ ਹਨ।