ਚੰਡੀਗੜ੍ਹ, 27 ਜਨਵਰੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਜਲੰਧਰ ਵਿੱਚ ਵਰਚੁਅਲ ਰੈਲੀ ਦੌਰਾਨ ਕਿਹਾ ਕਿ ਜੇ ਕਾਂਗਰਸੀ ਵਰਕਰ ਚਾਹੁੰਦੇ ਹਨ ਤਾਂ ਅਸੀਂ ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਫੈਸਲਾ ਕਰਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰਾਂ ਨਾਲ ਸਲਾਹ ਕਰਕੇ ਪਾਰਟੀ ਦਾ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਮੰਗ ਜਲਦੀ ਪੂਰੀ ਕੀਤੀ ਜਾਵੇਗੀ।