ਰਾਏਕੋਟ, 31 ਜੁਲਾਈ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸੂਬੇ ਵਿੱਚ ਜਿੰਮ ਖੋਲ੍ਹੇ ਜਾਣਗੇ। ਅੱਜ ਰਾਏਕੋਟ ਵਿਖੇ ਪੁੱਜੇ ਸਿਹਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਇਸ ਮੌਕੇ ਅਜਿਹੀ ਸਥਿਤੀ ਵਿਚ ਨਹੀਂ ਹੈ ਕਿ ਜਿੰਮ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਜਿੰਮ ਵਿੱਚ ਪ੍ਰੈਕਟਿਸ ਕਰਦੇ ਸਮੇਂ ਗਰਮੀ ਜ਼ਿਆਦਾ ਆਉਂਦੀ ਹੈ ਤੇ ਜਿੰਮ ਵਿਚ ਇੱਕ ਵਿਅਕਤੀ ਔਸਤਨ 10 ਮਸ਼ੀਨਾਂ ਦੀ ਵਰਤੋਂ ਕਰਦਾ ਹੈ, ਜਿਸ ਕਾਰਨ ਕਰੋਨਾ ਦਾ ਫੈਲਾਅ ਹੋ ਸਕਦਾ ਹੈ। ਇਹ ਸੰਭਵ ਨਹੀਂ ਹੈ ਕਿ ਸਾਰੀਆਂ ਮਸ਼ੀਨਾਂ ਨੂੰ ਵਾਰ ਵਾਰ ਸੈਨੇਟਾਈਜ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਹਾਲ ਦੀ ਘੜੀ ਜਿੰਮ ਖੋਲ੍ਹਣ ਦੀ ਇਜਾਜ਼ਤ ਨਹੀਂ ਦੇਵੇਗੀ । ਇਸ ਮੌਕੇ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ, ਕਾਮਿਲ ਬੋਪਾਰਾਏ ਅਤੇ ਹੋਰ ਵੀ ਹਾਜ਼ਰ ਸਨ