ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਚ 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋ ਧਿਰਾਂ ਵਿਚਾਲੇ ਮਾਮੂਲੀ ਗੱਲ ਪਿੱਛੇ ਲੜਾਈ ਹੋ ਗਈ । ਇਸ ਦੌਰਾਨ 3 ਲੋਕਾਂ ਦਾ ਕਤਲ ਕਰ ਦਿੱਤਾ ਹੈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਉੱਤੇ ਪੁਲਿਸ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਪਹਿਲਾਂ ਹਿਮਾਚਲ ਵਿਚ ਇਨ੍ਹਾਂ ਵੱਲੋਂ ਨਸ਼ਾ ਛੁਡਾਊ ਕੇਂਦਰ ਚਲਾਇਆ ਜਾਂਦਾ ਸੀ ਅਤੇ ਬਾਅਦ ਵਿਚ ਦੋਹਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ।

ਹੁਣ ਆਪਸੀ ਰੰਜਿਸ਼ ਕਰਕੇ ਹੀ ਇਕ ਦੂਜੇ ‘ਤੇ ਹਮਲਾ ਕਰਕੇ ਤਿੰਨ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਮਣੀ, ਮੁਖਤਿਆਰ ਸਿੰਘ ਸੁੱਖਾ ਅਤੇ ਸ਼ਰਨ ਵਜੋਂ ਹੋਈ ਹੈ।