ਮਾਨਸਾ, 17 ਮਾਰਚ
ਪੰਜਾਬ ਵਿੱਚ ਹੁਣ ਜਦੋਂ ਕਣਕ ਦੀ ਫ਼ਸਲ ਪੱਕ ਰਹੀ ਹੈ ਅਤੇ ਸਰ੍ਹੋਂ ਸਮੇਤ ਹਾੜ੍ਹੀ ਦੀਆਂ ਫਸਲਾਂ ਦੀ ਵਾਢੀ ਸ਼ੁਰੂ ਹੋ ਗਈ ਹੈ ਤਾਂ ਮੌਸਮ ਦੀ ਖਰਾਬੀ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ। ਅੱਜ ਫਰੀਦਕੋਟ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਪਟਿਆਲਾ, ਗੁਰਦਾਸਪੁਰ ਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀਆਂ ਰਿਪੋਰਟਾਂ ਹਨ। ਮੀਂਹ ਨਾਲ ਚੱਲੀਆਂ ਲੱਗੀਆਂ ਤੇਜ਼ ਹਵਾਵਾਂ ਨੇ ਕਣਕ ਨੂੰ ਵਿਛਾ ਦਿੱਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਚਿਤਾਵਨੀ ਵਿੱਚ ਦੱਸਿਆ ਗਿਆ ਹੈ ਕਿ ਅਗਲੇ ਦੋ ਤਿਨ ਦਿਨ ਪੰਜਾਬ ’ਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।