ਮੋਗਾ, 17 ਦਸੰਬਰ
ਮਾਲਵਾ ਪੱਟੀ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਦੋ ਦਿਨਾਂ ਤੋਂ ਸੀਤ ਲਹਿਰ ਜਾਰੀ ਹੈ। ਬਠਿੰਡਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਪਟਿਆਲਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਤਾਪਮਾਨ ਕ੍ਰਮਵਾਰ 3.8, 4, 3.8 ਅਤੇ 3.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 5.4 ਡਿਗਰੀ, ਅੰਮ੍ਰਿਤਸਰ ਵਿੱਚ 7.3, ਲੁਧਿਆਣਾ 5, ਪਠਾਨਕੋਟ 5.1, ਫਰੀਦਕੋਟ 5, ਐੱਸਬੀਐਸ ਨਗਰ 5.8, ਬਰਨਾਲਾ 5, ਫਿਰੋਜ਼ਪੁਰ 6.2, ਮੋਗਾ 4.7, ਮੁਕਤਸਰ 5.6, ਰੋਪੜ 5.3 ਅਤੇ ਮੁਹਾਲੀ ਵਿੱਚ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।