ਚੰਡੀਗੜ੍ਹ, 27 ਜੁਲਾਈ
ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 1616 ਵਿਅਕਤੀ 173 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐੱਸਏਐੱਸ ਨਗਰ, ਜਲੰਧਰ, ਸੰਗਰੂਰ, ਐੱਸਬੀਐੱਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਪ੍ਰਭਾਵਿਤ ਹਨ। ਹੜ੍ਹ ਅਧਿਕਾਰੀ ਨੇ ਕਿਹਾ ਕਿ ਸਰਕਾਰ ਅਤੇ ਬਚਾਅ ਏਜੰਸੀਆਂ ਨੇ 27,286 ਵਿਅਕਤੀਆਂ ਨੂੰ ਪਾਣੀ ‘ਚ ਡੁੱਬੇ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ।