ਚੰਡੀਗੜ੍ਹ, 15 ਸਤੰਬਰ
ਐਡੀਸ਼ਨਲ ਸੈਸ਼ਨ ਜੱਜ ਵੱਲੋਂ 26 ਅਗਸਤ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਗੁਰਦਾਸ ਮਾਨ ਦੀ ਪਟੀਸ਼ਨ ਨੂੰ ਖਾਰਜ ਕਰਨ ਦੇ ਹਫਤੇ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬੀ ਗਾਇਕ ਨੂੰ ਅੰਤ੍ਰਿਮ ਅਗਾਊਂ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਹਫ਼ਤੇ ਦੇ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਜਸਟਿਸ ਅਵਨੀਸ਼ ਝਿੰਗਨ ਨੇ ਸਪੱਸ਼ਟ ਕੀਤਾ ਕਿ ਗਾਇਕ ਨੂੰ ਹਿਰਾਸਤ ਵਿੱਚ ਲੈਣ ਦੀ ਲੋੜ ਨਹੀਂ ਕਿਉਂਕਿ ਉਸ ਤੋਂ ਕੁਝ ਵੀ ਬਰਾਮਦ ਨਹੀਂ ਕੀਤਾ ਜਾਣਾ।