ਮੁਹਾਲੀ, 10 ਜਨਵਰੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੁੱਝ ਪਹਿਲਾਂ ਹੀ ਉਸ ਨੂੰ ਏਆਈਜੀ-ਕਮ-ਜਾਂਚ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸਾਬਕਾ ਮੰਤਰੀ ਇਸ ਸਮੇਂ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ। ਉਸ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਹੈ। ਇੰਝ ਹੀ ਪਿਛਲੇ ਦਿਨੀਂ ਵਿਜੀਲੈਂਸ ਵੱਲੋਂ ਸਨਅਤੀ ਪਲਾਟ ਘੁਟਾਲੇ ਵਿੱਚ ਦਰਜ ਕੀਤੇ ਭ੍ਰਿਸ਼ਟਾਚਾਰ ਦੇ ਤਾਜ਼ਾ ਮਾਮਲੇ ਵਿੱਚ ਵੀ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਨਾਮਜ਼ਦ ਕੀਤਾ ਗਿਆ ਹੈ।