ਚੰਡੀਗੜ੍ਹ, 13 ਅਕਤੂਬਰ
ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਦੀ ਅੱਜ ਚੰਡੀਗੜ੍ਹ ਵਿੱਚ ਹੋ ਰਹੀ ਮੀਟਿੰਗ ’ਤੇ ਕੇਂਦਰ ਸਰਕਾਰ ’ਤੇ ਖੁਫੀਆ ਏਜੰਸੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਨੇ ਭਲਕੇ ਦਿੱਲੀ ਮੀਟਿੰਗ ਲਈ ਬੁਲਾਇਆ ਹੈ। ਜਥੇਬੰਦੀਆਂ ਨੇ ਅੱਜ ਸਾਂਝੀ ਮੀਟਿੰਗ ਕਰਕੇ ਕੇਂਦਰ ਵੱਲੋਂ ਬੁਲਾਈ ਮੀਟਿੰਗ ’ਚ ਸ਼ਮੂਲੀਅਤ ਕਰਨ ਸੰਬੰਧੀ ਫੈਸਲਾ ਲੈਣਾ ਹੈ। ਇਨ੍ਹਾਂ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪਹਿਲੀ ਅਕਤੂਬਰ ਤੋਂ ਲਗਾਤਾਰ ਰੇਲ ਮਾਰਗਾਂ ਅਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ।