ਮਾਨਸਾ, 21 ਅਕਤੂਬਰ

ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਚ ਮੀਟਿੰਗ ਸ਼ੁਰੂ ਹੋ ਗਈ ਹੈ, ਜਿਸ ਵਿਚ ਪੰਜਾਬ ਦੇ ਰੇਲਵੇ ਸਟੇਸ਼ਨਾਂ ਤੇ ਰੇਲਵੇ ਲਾਈਨਾਂ ਉਪਰ ਪਹਿਲੀ ਅਕਤੂਬਰ ਤੋਂ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਚੁੱਕਣ ਜਾਂ ਲਗਾਤਾਰ ਜਾਰੀ ਰੱਖਣ ਦਾ ਫੈਸਲਾ ਕੀਤਾ ਜਾਣਾ ਹੈ।

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾਈ ਪ੍ਰਧਾਨ ਬੋਘ ਸਿੰਘ ਨੇ ਦੱਸਿਆ ਕਿ ਬੇਸ਼ੱਕ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਪਰ ਮਾਲ ਗੱਡੀਆਂ ਦੀ ਆਵਾਜਾਈ ਬਾਰੇ ਅਹਿਮ ਫ਼ੈਸਲਾ ਅੱਜ ਦੀ ਇਸ ਇਕੱਤਰਤਾ ਵਿੱਚ ਲਿਆ ਜਾ ਰਿਹਾ ਹੈ।