ਚੰਡੀਗੜ੍ਹ, 18 ਸਤੰਬਰ
ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ, ਜਿਸ ਨੂੰ ਜਿਤਾਉਣ ਲਈ ਕਿਸਾਨਾਂ ਨੇ ਪੂਰਾ ਜ਼ੋਰ ਲਗਾ ਦਿੱਤਾ ਸੀ, ਨੇ ਸ਼ੁੱਕਰਵਾਰ ਨੂੰ ਵਿਵਾਦਪੂਰਨ ਖੇਤੀਬਾੜੀ ਆਰਡੀਨੈਂਸਾਂ ਦਾ ਸਮਰਥਨ ਕੀਤਾ ਹੈ। ਉਸ ਨੇ ਟਵੀਟ ਕੀਤਾ, ’ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਬੇਹਤਰ ਮੁੱਲ ’ਤੇ ਖੇਤੀ ਉਤਪਾਦ ਨੂੰ ਆਪਣੀ ਮਨਪਸੰਦ ਥਾਂ ’ਤੇ ਵੇਚ ਸਕਦਾ ਹੈ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਗਿਣਤੀ ਵਧੇਗੀ। ਜੈ ਕਿਸਾਨ, ਅਤਮਨਿਰਭਰ ਕ੍ਰਿਸ਼ੀ।’ ਵਰਨਣਯੋਗ ਹੈ ਕਿ ਪੰਜਾਬ ਦਾ ਕਿਸਾਨ ਇਨ੍ਹਾਂ ਬਿੱਲਾਂ ਖ਼ਿਲਾਫ਼ ਸੜਕਾਂ ’ਤੇ ਆ ਗਿਆ ਹੈ ਤੇ ਜ਼ਹਿਰ ਖਾ ਰਿਹਾ ਹੈ ਪਰ ਇਸ ਅਭਿਨੇਤਾ-ਕਮ-ਨੇਤਾ ਸੰਨੀ ਦਿਓਲ ਨੇ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਦਾ ਵਿਰੋਧ ਕਰ ਦਿੱਤਾ ਹੈ।