ਹੁਸ਼ਿਆਰਪੁਰ/ ਪਟਿਆਲਾ, 25 ਅਗਸਤ
ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਕਰੋਨਾ ਹੋ ਗਿਆ ਹੈ। ਸ੍ਰੀ ਅਰੋੜਾ ਨੇ ਇਹ ਜਾਣਕਾਰੀ ਆਪ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿੱਚ ਇਕਾਂਤਵਾਸ ਕਰ ਲਿਆ ਹੈ ਅਤੇ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ ਜਿਹੜੇ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਦੋ ਵਿਧਾਇਕਾਂ ਨੂੰ ਕਰੋਨਾ ਹੋ ਗਿਆ ਹੈ।
ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ਸ਼ੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਦੀ ਪਤਨੀ ਅਤੇ ਰਸੋਈਏ ਦੀ ਰਿਪੋਰਟ ਨੈਗੇਟਿਵ ਆਈ ਹੈ। ਵਿਧਾਇਕ ਦੇ ਪਿਤਾ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ ਅਤੇ ਅਕਾਲੀ ਆਗੂ ਠੇਕੇਦਾਰ ਜਸਵੀਰ ਸਿੰਘ ਬਘੌਰਾ ਨੂੰ ਵੀ ਕਰੋਨਾ ਹੋ ਗਿਆ ਹੈ। ਇਸ ਦੌਰਾਨ ਕਾਂਗਰਸ ਦੇ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਵੀ ਕਰੋਨਾ ਹੋ ਗਿਆ ਹੈ। ਉਹ ਘਰ ਵਿੱਚ ਹੀ ਇਕਾਂਤਵਾਸ ਹਨ ਜਦ ਕਿ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਨੈਗੇਟਿਵ ਆਈ ਹੈ।