ਚੰਡੀਗੜ੍ਹ, 13 ਦਸੰਬਰ

ਪੰਜਾਬ ਦੇ ਡੀਆਈਜੀ (ਜੇਲ੍ਹਾਂ) ਲਖਵਿੰਦਰ ਸਿੰਘ ਜਾਖੜ, ਜੋ ਇਸ ਵੇਲੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਹਨ, ਨੇ ਆਪਣਾ ਅਸਤੀਫਾ ਦੇ ਦਿੱਤਾ ਹੈ ਤੇ ਕਿਹਾ ਹੈ ਕਿ ਉਸ ਨੇ ਵਿਵਾਦਪੂਰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਜਿਹਾ ਕੀਤਾ ਹੈ। ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਵਿਰੋਧ ਵਿੱਚ ਸ਼ਾਮਲ ਹੋਣਗੇ। ਏਡੀਜੀਪੀ (ਜੇਲ੍ਹਾਂ) ਪੀਕੇ ਸਿਨਹਾ ਨੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ। ਸਰਕਾਰ ਵੱਲੋਂ ਹਾਲੇ ਅਸਤੀਫ਼ਾ ਸਵੀਕਾਰ ਨਹੀਂ ਕੀਤਾ। ਜਾਖੜ ਨੂੰ ਕੁਝ ਮਹੀਨੇ ਪਹਿਲਾਂ ਜੇਲ੍ਹ ਅਧਿਕਾਰੀਆਂ ਤੋਂ ਮਾਸਿਕ ਅਧਾਰ ’ਤੇ ਪੈਸੇ ਲੈਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ।