ਚੰਡੀਗੜ੍ਹ, 22 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ ਤਾਂ ਜੋ ਕੁਝ ਦੇਸ਼ਾਂ ਵਿੱਚ ਕਰੋਨਾ ਵਾਇਰਸ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਨਾਲ ਸਬੰਧਤ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਸੀ ਕਿ ਇਸ ਸਮੇਂ ਸੂਬੇ ਵਿੱਚ ਕਰੋਨਾ ਦੇ 9 ਕੇਸ ਇਲਾਜ ਅਧੀਨ ਹਨ। ਪੰਜਾਬ ਵਿੱਚ ਹੁਣ ਤੱਕ 20,513 ਲੋਕ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।