ਚੰਡੀਗੜ੍ਹ, 4 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਗਰੁੱਪ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਦਾ ਦੌਰਾ ਕਰਨ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲ 6 ਤੋਂ 10 ਫਰਵਰੀ ਤੱਕ ਸਿੰਗਾਪੁਰ ਵਿੱਚ ਹੋਣ ਵਾਲੇ ‘ਪ੍ਰੋਫੈਸ਼ਨਲ ਟੀਚਰਜ਼ ਟਰੇਨਿੰਗ ਸੈਮੀਨਾਰ’ ਵਿੱਚ ਭਾਗ ਲੈਣਗੇ। ਸ੍ਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਇਹ ਗਰੰਟੀ ਦਿੱਤੀ ਸੀ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਪੂਰੀ ਤਰ੍ਹਾਂ ਬਦਲਾਅ ਲਿਆਂਦਾ ਜਾਵੇਗਾ।