ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਰਾਜ ਭਰ ਦੇ ਸਕੂਲਾਂ ਦੇ ਸਮੇਂ ਸਬੰਧੀ ਇੱਕ ਅਹਿਮ ਅਪਡੇਟ ਜਾਰੀ ਕੀਤੀ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਰਾਜ ਭਰ ਦੇ ਸਮੂਹ ਸਰਕਾਰੀ ਸਕੂਲ 22 ਜਨਵਰੀ 2026 ਤੋਂ ਮੁੜ ਆਮ ਸਮੇਂ ਅਨੁਸਾਰ ਲੱਗਣਗੇ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਰਾਜ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਅਸਥਾਈ ਤੌਰ ’ਤੇ ਤਬਦੀਲੀ ਕੀਤੀ ਗਈ ਸੀ।
ਸਕੂਲ ਸਿੱਖਿਆ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਪਹਿਲਾਂ ਜਾਰੀ ਕੀਤੇ ਪੱਤਰ ਅਨੁਸਾਰ ਸਕੂਲਾਂ ਦਾ ਸਮਾਂ 21 ਜਨਵਰੀ 2026 ਤੱਕ ਅਸਥਾਈ ਤੌਰ ‘ਤੇ ਬਦਲਿਆ ਗਿਆ ਸੀ। ਹੁਣ ਇਹ ਵਿਵਸਥਾ ਖਤਮ ਹੋਣ ਉਪਰੰਤ ਕੱਲ੍ਹ ਤੋਂ ਸਾਰੇ ਸਕੂਲ ਆਪਣੇ ਨਿਰਧਾਰਿਤ ਆਮ ਸਮੇਂ ਅਨੁਸਾਰ ਖੁੱਲ੍ਹਣਗੇ।
ਵਿਭਾਗੀ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣਗੇ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਨਿਰਧਾਰਿਤਕੀਤਾ ਗਿਆ ਹੈ।
