ਚੰਡੀਗੜ੍ਹ, 8 ਸਤੰਬਰ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਿਲਾਂ ਵਿੱਚ ਅੱਜ ਉਸ ਸਮੇਂ ਹੋਰ ਵਾਧਾ ਹੋ ਗਿਆ ਜਦੋਂ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਕੇਸ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਉਸ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ ਗਈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਦਾ ਕੇਸ ਕਿਸੇ ਹੋਰ ਸੂਬੇ ਵਿੱਚ ਤਬਦੀਲ ਕਰਨ ਬਾਰੇ ਦਾਇਰ ਅਰਜ਼ੀ ਵੀ ਖਾਰਿਜ ਕਰ ਦਿੱਤੀ ਹੈ। ਮੁਹਾਲੀ ਅਦਾਲਤ ਵੱਲੋਂ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਹੋਣ ਉਪਰੰਤ ਸੁਮੇਧ ਸੈਣੀ ਨੇ ਹਾਈਕੋਰਟ ਵਿਖੇ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਜਸਟਿਸ ਫਤਿਹਦੀਪ ਸਿੰਘ ਦੀ ਅਦਾਲਤ ਵਿੱਚ ਹੋਈ। ਅਦਾਲਤ ਵਿੱਚ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਸਰਕਾਰ ਵਿਰੋਧ ਕੀਤਾ ਗਿਆ ਅਤੇ ਕਿਹਾ ਗਿਆ ਕਿ ਉਸ ਨੂੰ ਗ੍ਰਿਫ਼ਤਾਰ ਕਰਕੇ ਪੁੱਛ-ਪੜਤਾਲ ਕੀਤੀ ਜਾਣੀ ਜ਼ਰੂਰੀ ਹੈ। ਸੁਮੇਧ ਸਿੰਘ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਚੁੱਕੇ ਹੋਏ ਹਨ ਅਤੇ ਉਹ ਫ਼ਰਾਰ ਰਿਹਾ ਹੈ। ਪੁਲੀਸ ਉਸ ਨੂੰ ਕਿਸੇ ਵੀ ਸਮੇਂ ਗ੍ਰਿਫ਼ਤਾਰ ਕਰ ਸਕਦੀ ਹੈ।