ਮੁਕਤਸਰ, 8 ਦਸੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ 94 ਸਾਲ ਦੇ ਹੋ ਗਏ। ਉਨ੍ਹਾਂ ਨੂੰ ਮੁਬਾਰਕਬਾਦ ਦੇਣ ਲਈ ਨੇੜਲੇ ਜ਼ਿਲ੍ਹਿਆਂ ਤੋਂ ਅਕਾਲੀ ਆਗੂ ਪਿੰਡ ਬਾਦਲ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ ਹਨ। ਪਰਿਵਾਰ ਨੇ ਕੋਈ ਖਾਸ ਜਸ਼ਨ ਮਨਾਉਣ ਦੀ ਯੋਜਨਾ ਨਹੀਂ ਬਣਾਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀਆਂ ਸ਼ੁਭਕਾਮਨਾਵਾਂ ਟਵੀਟ ਕੀਤੀਆਂ, ‘ਭਾਰਤ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਸ੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਪੰਜਾਬ ਦੀ ਤਰੱਕੀ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਤਰੱਕੀ ਲਈ ਬਹੁਤ ਮਿਹਨਤ ਕੀਤੀ ਹੈ। ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਪ੍ਰਾਰਥਨਾ ਕਰਦਾ ਹਾਂ।’