ਚੰਡੀਗੜ੍ਹ, 12 ਮਈ
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਬੁੱਧਵਾਰ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਕੈਂਸਰ ਨਾਲ ਮੌਤ ਹੋ ਗਈ। ਉਹ 63 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੇਟੇ ਹਨ। ਉਨ੍ਹਾਂ ਦਾ ਵੱਡਾ ਬੇਟਾ ਕੁਲਬੀਰ ਸਿੰਘ ਜ਼ੀਰਾ ਰਾਜ ਦੇ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ।