ਚੀਮਾ ਮੰਡੀ, 17 ਜੂਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਕਿਸੇ ਵੀ ਹਾਲਾਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਜੇਲ੍ਹ ਦੀ ਹਵਾ ਜ਼ਰੂਰ ਖਾਣੀ ਪਵੇਗੀ। ਉਨ੍ਹਾਂ ਨੇ ਲੋਕ ਸਭਾ ਹਲਕੇ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਅੱਜ ਇੱਥੇ ਚੀਮਾ ਮੰਡੀ ਇਲਾਕੇ ਵਿੱਚ ਰੋਡ ਸ਼ੋਅ ਕੀਤਾ। ਇੱਥੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਲੋਕਾਂ ਦਾ ਇੱਕ ਵੀ ਰੁਪਈਆ ਨਹੀਂ ਖਾਣਗੇ ਅਤੇ ਹੋਰਾਂ ਵੱਲੋਂ ਖਾਧੇ ਰੁਪਈਏ ਸਰਕਾਰ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣਗੇ। ਇਹ ਪੈਸਾ ਸੂਬੇ ਦੇ ਵਿਕਾਸ ’ਤੇ ਲਾਇਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਅਮਨ ਅਰੋੜਾ, ਸੁਰਿੰਦਰ ਪਾਲ ਨਾਭਾ, ਮਹਿੰਦਰ ਸਿੰਘ, ਗੁਰਜੀਤ ਸਿੰਘ, ਨਿਰਭੈ ਸਿੰਘ ਮਾਨ, ਕੁਲਦੀਪ ਸਿੰਘ, ਬੀਰਬਲ ਸਿੰਘ, ਬਹਾਦਰ ਸਿੰਘ, ਦਰਸ਼ਨ ਸਿੰਘ, ਲੱਖੀ ਬਾਂਸਲ, ਗੁਰਪ੍ਰੀਤ ਸਿੰਘ ਤੇ ਹੋਰ ਆਗੂ ਸ਼ਾਮਲ ਹਨ।