ਚੰਡੀਗੜ੍ਹ, 15 ਮਾਰਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਘਟਣ ਕਾਰਨ ਕਰੋਨਾ ਪਾਬੰਦੀਆਂ ਪੂਰੀ ਤਰ੍ਹਾਂ ਹਟਾ ਦਿੱਤੀਆਂ ਹਨ। ਇਹ ਆਦੇਸ਼ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਾਰੇ ਡਿਵੀਜ਼ਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਪੁਲੀਸ ਨੂੰ ਜਾਰੀ ਕੀਤੇ ਹਨ। ਹੁਣ ਵਿਆਹਾਂ, ਸਿਨੇਮਾਘਰਾਂ ਜਾਂ ਰੈਸਟੋਰੈਂਟਾਂ ਵਿੱਚ ਇਕੱਠ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ।