ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਵੱਡਾ ਫੈਸਲਾ ਲਿਆ ਹੈ। ਨੌਜਵਾਨਾਂ ਕੋਲ ਪੰਜਾਬ ਪੁਲਿਸ ਵਿੱਚ ਨੌਕਰੀ ਕਰਨ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ ਦੀਆਂ 1746 ਅਸਾਮੀਆਂ ਦੀ ਭਰਤੀ ਦਾ ਐਲਾਨ ਕੀਤਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ ਅਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਕੇ ਹੀ ਪੂਰਾ ਕੀਤਾ ਜਾ ਸਕਦਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਲਿਖਿਆ, ‘ਵਾਅਦੇ ਮੁਤਾਬਕ ਪੰਜਾਬ ਪੁਲਿਸ ਵਿਭਾਗ ਵਿਚ ਕੁਲ 1746 ਨਵੀਆਂ ਭਰਤੀਆਂ ਕੱਢੀਆਂ ਗਈਆਂ ਹਨ। 21 ਫਰਵਰੀ ਤੋਂ 13 ਮਾਰਚ ਤੱਕ ਨੌਜਵਾਨ ਅਰਜ਼ੀ ਦੇ ਸਕਦੇ ਹਨ। ਜ਼ਿਲ੍ਹਾ ਕਾਡਰ ਵਿਚ 1261 ਤੇ ਹਥਿਆਰਬੰਦ ਕਾਡਰ ਵਿਚ 485 ਅਸਾਮੀਆਂ ‘ਤੇ ਭਰਤੀ ਕੀਤੀ ਜਾਏਗੀ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ ਅਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਕੇ ਹੀ ਪੂਰਾ ਕੀਤਾ ਜਾ ਸਕਦਾ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਰਕਾਰੀ ਨੌਕਰੀਆਂ ਨੌਜਵਾਨ ਦੀ ਉਡੀਕ ਕਰ ਰਹੀਆਂ ਹਨ। ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ।