ਚੰਡੀਗੜ੍ਹ, 8 ਜੂਨ
ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ‘ਚ ਪੰਜਾਬ ਪੁਲੀਸ ਨੇ ਕੈਨੇਡਾ ਰਹਿ ਰਹੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਲਈ ਸੀਬੀਆਈ ਨੂੰ ਤਜਵੀਜ਼ ਭੇਜੀ ਹੈ। ਇਸ ਨਾਲ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਭਾਰਤ ਹਵਾਲਗੀ ਦਾ ਰਾਹ ਸੌਖਾ ਹੋ ਜਾਵੇਗਾ। ਇਸ ਗੈਂਗਸਟਰ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ।