ਚੰਡੀਗੜ੍ਹ, 11 ਨਵੰਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵੱਲੋਂ ਬੀਐੱਸਐੱਫ ਬਾਰੇ ਪਾਸ ਕੀਤੇ ਮਤੇ ਦੇ ਮੱਦੇਨਜ਼ਰ ਟਵੀਟ ਕੀਤਾ ਕਿ ਇਹ ਕੌਮੀ ਸੁਰੱਖਿਆ ਦਾ ਮਾਮਲਾ ਹੈ ਤੇ ਇਸ ’ਤੇ ਸਿਆਸਤ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣਾ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਨਹੀਂ ਹੈ ਅਤੇ ਪੰਜਾਬ ਪੁਲੀਸ ਵਾਂਗ ਹੀ ਬੀਐੱਸਐੱਫ ਵੀ ਸਾਡੀ ਆਪਣੀ ਫੋਰਸ ਹੈ| ਬਦਕਿਸਮਤੀ ਹੈ ਕਿ ਇਸ ਮਾਮਲੇ ’ਤੇ ਸਿਆਸਤ ਕਰਨ ਵਾਲੇ ਕਾਨੂੰਨ ਵਿਵਸਥਾ ਅਤੇ ਕੌਮੀ ਸੁਰੱਖਿਆ ਵਿਚਲੇ ਫ਼ਰਕ ਨਹੀਂ ਸਮਝ ਰਹੇ।