ਹੁਸ਼ਿਆਰਪੁਰ, 12 ਮਈ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਲੌਕਡਾਊਨ ਵਿੱਚ ਵੀ ਜ਼ਿਲ•ੇ ਦੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਨੌਜਵਾਨਾਂ ਦੀ ਸੁਵਿਧਾ ਲਈ ਈ-ਲਾਇਬ੍ਰੇਰੀ ਸ਼ੁਰੂ ਕੀਤੀ ਹੈ, ਤਾਂ ਜੋ ਘਰ ਵਿੱਚ ਬੈਠੇ ਵਿਦਿਆਰਥੀਆਂ ਨੂੰ ਜਿਥੇ ਦੁਨੀਆਂ ਵਿੱਚ ਹੋ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਲ ਹੋਵੇ, ਉਥੇ ਉਨ•ਾਂ ਦੇ ਗਿਆਨ ਵਿੱਚ ਵਾਧਾ ਹੋ ਸਕੇ। ਉਨ•ਾਂ ਕਿਹਾ ਕਿ ਇਸ ਰਾਹੀਂ ਭਵਿੱਖ ਵਿੱਚ ਆਉਣ ਵਾਲੇ ਰੋਜ਼ਗਾਰ ਦੇ ਮੌਕਿਆਂ ਵਿੱਚ ਵੀ ਇਹ ਈ-ਲਾਇਬ੍ਰੇਰੀ ਉਨ•ਾਂ ਲਈ ਬਹੁਤ ਸਹਾਇਕ ਸਾਬਤ ਹੋਵੇਗੀ। ਉਨ•ਾਂ ਕਿਹਾ ਕਿ ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸ਼ੁਰੂ ਕੀਤਾ ਗਿਆ ਇਹ ਬੇਹਤਰੀਨ ਯਤਨ ਇਕ ਸ਼ਲਾਘਾਯੋਗ ਕਦਮ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਰੋਜ਼ਗਾਰ ਬਿਊਰੋ ਦੀ ਟੀਮ ਦੇ ਇਸ ਕੰਮ ਦੀ ਸਰਾਹਨਾ ਕਰਦਿਆਂ ਡਾਇਰੈਕਟਰ ਰੋਜ਼ਗਾਰ ਤੇ ਉਤਪਤੀ ਅਤੇ ਟਰੇਨਿੰਗ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਾਰੇ ਜ਼ਿਲਿ•ਆਂ ਦੇ ਰੋਜ਼ਗਾਰ ਦਫ਼ਤਰਾਂ ਨੂੰ ਈ-ਲਾਇਬ੍ਰੇਰੀ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਇਸ ਈ-ਲਾਇਬ੍ਰੇਰੀ ਵਿੱਚ ਰੋਜ਼ਾਨਾ ਅਖਬਾਰਾਂ, ਸਪਤਾਹਿਕ ਰੋਜ਼ਗਾਰ ਸਮਾਚਾਰ, ਪ੍ਰਤੀਯੋਗਤਾ ਲਈ ਸਹਾਇਕ ਮੈਗਜੀਨ ਅਤੇ ਪ੍ਰੀਖਿਆ ਦੀ ਤਿਆਰੀ ਲਈ ਹੋਰ ਜ਼ਰੂਰੀ ਸਮੱਗਰੀ ਅਪਲੋਡ ਹੈ। ਉਨ•ਾਂ ਦੱÎਸਿਆ ਕਿ ਇਸ ਦੀ ਮਹੱਤਤਾ ਨੂੰ ਮਹਿਸੂਸ ਕਰਦੇ ਹੋਏ ਪੂਰੇ ਸੂਬੇ ਵਿੱਚ ਇਸ ਨੂੰ ਲਾਗੂ ਕਰਵਾਉਣਾ ਜ਼ਿਲ•ੇ ਲਈ ਮਾਣ ਵਾਲੀ ਗੱਲ ਹੈ, ਜਿਸ ਲਈ ਜ਼ਿਲ•ਾ ਰੋਜਗਾਰ ਤੇ ਕਾਰੋਬਾਰ ਬਿਊਰੋ ਦੀ ਪੂਰੀ ਟੀਮ ਪ੍ਰਸ਼ੰਸਾ ਦੀ ਪਾਤਰ ਹੈ।
ਜ਼ਿਲ•ਾ ਰੋਜ਼ਗਾਰ ਉਤਪਤੀ ਤੇ ਟਰੇਨਿੰਗ ਅਫ਼ਸਰ ਸ੍ਰੀ ਕਰਮ ਚੰਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੀ ਯੋਗ ਅਗਵਾਈ ਵਿੱਚ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਈ-ਲਾਇਬ੍ਰੇਰੀ ਦਾ ਲਿੰਕ ਜ਼ਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀ ਫੇਸਬੁੱਕ ਪੇਜ਼ 4255 8oshiarpur ‘ਤੇ ਉਪਲਬੱਧ ਹੈ, ਜਿਸ ‘ਤੇ ਜਾ ਕੇ ਵਿਦਿਆਰਥੀ ਇਸ ਈ-ਲਾਇਬ੍ਰੇਰੀ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ। ਉਨ•ਾਂ ਦੱਸਿਆ ਕਿ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਈ-ਲਾਇਬ੍ਰੇਰੀ ‘ਤੇ ਰੋਜ਼ਾਨਾ ਨਵੀਂ ਜਾਣਕਾਰੀ ਅਪਲੋਡ ਕੀਤੀ ਜਾਂਦੀ ਹੈ।