ਚੰਡੀਗੜ, 18 ਅਪਰੈਲ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 234 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 187 ਹੈ ਅਤੇ ਕੋਰੋਨਾ ਪਾਜੀਟਿਵ 31 ਮਰੀਜ਼ ਠੀਕ ਹੋ ਚੁੱਕੇ ਹਨ। ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 6167 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 5354 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 579 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। 1 ਕੋਰੋਨਾ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅੱਜ ਕੋਰੋਨਾ ਪਾਜੀਟਿਵ ਦੇ 23 ਮਾਮਲੇ ਸਾਹਮਣੇ ਆਏ ਹਨ। ਇੰਨਾਂ ਵਿਚੋਂ 1 ਕੇਸ ਲੁਧਿਆਣਾ ਤੋਂ , 1 ਕੇਸ ਐਸਏਐਸ ਨਗਰ (ਮੋਹਾਲੀ), 6 ਕੇਸ ਜਲੰਧਰ ਅਤੇ ਪਟਿਆਲਾ ਵਿਚੋਂ 15 ਨਵੇਂ ਕੇਸ ਆਏ ਜਿਸ ਨਾਲ ਪਟਿਆਲਾ ਸ਼ਹਿਰ ’ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 26 ਹੋ ਗਈ ਹੈ.