ਚੰਡੀਗੜ੍ਹ, 16 ਜਨਵਰੀ: ਪੰਜਾਬ ਵਿਧਾਨ ਸਭਾ ਦਾ ਇਸ ਸਾਲ ਦਾ ਪਹਿਲਾ 2 ਦਿਨਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਇਹ ਇਜਲਾਸ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਦਨ ‘ਚੋਂ ਵਾਕ-ਆਊਟ ਕਰ ਦਿੱਤਾ ਗਿਆ ਹੈ। 

ਅਕਾਲੀ ਦਲ ਦੇ ਵਿਧਾਇਕਾਂ ਨੇ ਕੁਰਸੀਆਂ ਤੋਂ ਉੱਠ ਕੇ ਕਿਹਾ ਕਿ ਰਾਜਪਾਲ ਦੇ ਭਾਸ਼ਣ ‘ਚ ਕੁਝ ਵੀ ਨਹੀਂ ਹੈ। ਅਕਾਲੀ ਦਲ ਨੇ ਇਜਲਾਸ ‘ਚ ਬਿਜਲੀ ਦਰਾਂ ਦਾ ਮੁੱਦਾ ਚੁੱਕਿਆ ਅਤੇ ਕਥਿਤ ਬਿਜਲੀ ਘਪਲੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ।