ਚੰਡੀਗੜ੍ਹ : ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿਚ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਪੇਸ਼ ਕੀਤੀ ਗਈ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਐੱਸ. ਜੀ. ਪੀ. ਸੀ. ਵਲੋਂ ਖਾਰਜ ਕਰਨ ‘ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਸਦਨ ‘ਚ ਨਿੰਦਾ ਦਾ ਪ੍ਰਸਤਾਅ ਪੇਸ਼ ਕੀਤਾ ਗਿਆ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਬ੍ਰਹਮ ਮਹਿੰਦਰਾ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਕੋਲ ਕੋਈ ਅਧਿਕਾਰ ਨਹੀਂ ਹੈ ਕਿ ਉਹ ਸਦਨ ‘ਚ ਪੇਸ਼ ਕੀਤੀ ਗਈ ਰਿਪੋਰਟ ਨੂੰ ਖਾਰਜ ਕਰ ਸਕੇ। ਜਿਸ ਦੇ ਚੱਲਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਖਿਲਾਫ ਨਿੰਦਾ ਮਤਾ ਲਿਆਂਦਾ ਗਿਆ, ਜਿਸ ਨੂੰ ਸਾਰੇ ਵਿਧਾਇਕਾਂ ਵਲੋਂ ਪਾਸ ਕਰ ਦਿੱਤਾ ਗਿਆ।