ਚੰਡੀਗੜ੍ਹ, 6 ਮਾਰਚ
ਅੱਜ ਪੰਜਾਬ ਵਿਧਾਨ ਸਭਾ ‘ਚ ਰਾਜਪਾਲ ਦੇ ਭਾਸ਼ਨ ‘ਤੇ ਚਰਚਾ ਦੌਰਾਨ ਹੰਗਾਮਾ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਬਹਿਸ ਹੋਈ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦੇ ਦਫਤਰਾਂ ‘ਤੇ ਭਾਜਪਾ ਦਾ ਝੰਡਾ ਲਗਾਇਆ ਜਾਣਾ ਚਾਹੀਦਾ ਹੈ, ਜਦ ਕਿ ‘ਆਪ’ ਨੂੰ ਵੀ ਆਪਣਾ ਝੰਡਾ ਵਿਜੀਲੈਂਸ ਦਫਤਰ ‘ਤੇ ਲਗਾਉਣਾ ਚਾਹੀਦਾ ਹੈ। ਇਸ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਜੋ ਵੀ ਜਨਤਾ ਦੇ ਪੈਸੇ ਦੀ ਦੁਰਵਰਤੋਂ ਵਿਚ ਸ਼ਾਮਲ ਹੈ, ਉਹ ਬਖ਼ਸ਼ਿਆ ਨਹੀਂ ਜਾਵੇਗਾ।