ਚੰਡੀਗੜ੍ਹ, 18 ਅਗਸਤ
ਪੰਜਾਬ ਵਿਧਾਨ ਸਭਾ ਦੇ ਇੱਕ ਦਿਨ ਦੇ ਸੈਸ਼ਨ ਵਿੱਚ ਬੁਹਸੰਮਤੀ ਨਾਲ ਖੇਤੀ ਸੁਧਾਰ ਆਰਡੀਨੈਂਸ ਨੂੰ ਰੱਦ ਕਰਨ ਲਈ ਪ੍ਰਸਤਾਵ ਲਿਆਉਣ ਦੀ ਮੰਗ ਲਈ ਲੋਕ ਇਨਸਾਫ਼ ਪਾਰਟੀ ਦੇ ਦੋਵੇਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਹੁੰਚੇ। ਉਨ੍ਹਾਂ ਨੂੰ ਪੁਲੀਸ ਨੇ ਕੁਝ ਦੂਰੀ ‘ਤੇ ਰੋਕ ਲਿਆ। ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਸੰਦੀਪ ਬਰਾੜ ਨੂੰ ਮੰਗ ਪੱਤਰ ਦਿੱਤਾ ਅਤੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਪ੍ਸਤਾਵ ਲਿਆਉਣ ਦੀ ਮੰਗ ਕੀਤੀ।