ਚੰਡੀਗੜ੍ਹ, 11 ਨਵੰਬਰ

ਪੰਜਾਬ ਵਿਧਾਨ ਸਭਾ ਵਲੋਂ ਸਰਬਸੰਮਤੀ ਨਾਲ ਬੀਐੱਸਐੱਫ ਬਾਰੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਬਾਰੇ ਸਦਨ ਵਿੱਚ ਮਤਾ ਪੇਸ਼ ਕੀਤਾ। ਕੇਂਦਰ ਨੇ ਬੀਐੱਸਐੱਫ ਦਾ ਘੇਰਾ ਸਰਹੱਦ ਤੋਂ 15 ਕਿਲੋਮੀਟਰ ਤੋਂ 50 ਕਿਲੋਮੀਟਰ ਕਰਨ ਖ਼ਿਲਾਫ਼ ਇਹ ਮਤਾ ਪੇਸ਼ ਕੀਤਾ ਗਿਆ ਸੀ।