ਨਵੀਂ ਦਿੱਲੀ, 19 ਦਸੰਬਰ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਭਰੋਸਾ ਹੈ ਕਿ ਪਾਰਟੀ ਪੰਜਾਬ ਵਿਚ ਅਗਲੀ ਸਰਕਾਰ ਬਣੇਗੀ। ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਕਿਹਾ, “2022 ਵਿਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਜੰਗੀ ਪੱਧਰ ‘ਤੇ ਸ਼ੁਰੂ ਹੋ ਗਈ ਹੈ ਤੇ ਪਾਰਟੀ ਦੀ ਰਾਜ ਵਿੱਚ ਅਗਲੀ ਸਰਕਾਰ ਹੋਵੇਗੀ।”