ਚੰਡੀਗੜ੍ਹ, 28 ਦਸੰਬਰ

ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਇਮਾਨਦਾਰ ਅਤੇ ਮਿਹਨਤੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰੇਗੀ।