ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਇੱਥੋਂ ਦੇ ਸੱਭਿਆਚਾਰ ਤੇ ਅਮੀਰ ਵਿਰਾਸਤ ਬਾਰੇ ਦੁਨੀਆ ਨੂੰ ਜਾਣੂ ਕਰਾਉਣ ਲਈ ਜਲਦੀ ਹੀ ਪਹਿਲੀ ਵਾਰ ਪੰਜਾਬ ਟੂਰਿਜ਼ਮ ਸੰਮੇਲਨ ਕਰਵਾਇਆ ਜਾ ਰਿਹਾ ਹੈ। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸੰਮੇਲਨ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਅੱਜ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਟੂਰਿਜ਼ਮ ਸੰਮੇਲਨ ਵਿੱਚ ਹੋਰਨਾਂ ਤੋਂ ਇਲਾਵਾ ਦੇਸ਼-ਵਿਦੇਸ਼ ਵਿੱਚ ਬੈਠੇ ਐੱਨਆਰਆਈਜ਼ ਪੰਜਾਬੀਆਂ ਨੂੰ ਵੀ ਸੱਦਿਆ ਜਾਵੇਗਾ।