ਚੰਡੀਗੜ੍ਹ, 24 ਜਨਵਰੀ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ’ਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸੂਬੇ ਦਾ ਬਜਟ ਲੋਕ ਰਾਇ ਨਾਲ ਤਿਆਰ ਕੀਤਾ ਜਾਵੇਗਾ। ਬਜਟ ਤਿਆਰ ਕਰਨ ਤੋਂ ਪਹਿਲਾਂ ਵਪਾਰੀਆਂ-ਕਾਰੋਬਾਰੀਆਂ, ਕਿਸਾਨਾਂ-ਮਜ਼ਦੂਰਾਂ, ਔਰਤਾਂ, ਨੌਜਵਾਨਾਂ-ਬਜ਼ੁਰਗਾਂ ਅਤੇ ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਦੀ ਰਾਇ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਅਗਲੇ ਵਿੱਤੀ ਸਾਲ 2022-23 ਦੇ ਬਜਟ ਲਈ ਸਲਾਹ-ਮਸ਼ਵਰਾ ਸ਼ੁਰੂ ਕਰ ਦਿੱਤਾ ਹੈ। ਬਜਟ ਤਿਆਰ ਕਰਨ ਲਈ ਦਿੱਲੀ ਵਾਸੀਆਂ ਅਤੇ ਵਪਾਰੀਆਂ-ਕਾਰੋਬਾਰੀਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ।