ਚੰਡੀਗੜ੍ਹ, 6 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਿਰੋਜ਼ਪੁਰ ਦੌਰੇ ’ਤੇ ਜਾਣ ਦੌਰਾਨ ਸੁਰੱਖਿਆ ‘ਖਾਮੀਆਂ’ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਦੋ ਮੈਂਬਰੀ ਉੱਚ-ਪੱਧਰੀ ਕਮੇਟੀ ਬਣਾਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ (ਗ੍ਰਹਿ ਮਾਮਲੇ ਅਤੇ ਨਿਆਂ) ਅਨੁਰਾਗ ਵਰਮਾ ਸ਼ਾਮਲ ਹਨ। ਕਮੇਟੀ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ।